CoronavirusIndian PoliticsNationNewsWorld

‘ਆਪ’ ਵਿਧਾਇਕ ਅਮਨ ਅਰੋੜਾ ਨੇ ਆਪਣਾ ਇਨਕਮ ਟੈਕਸ ਖੁਦ ਭਰਨ ਦੀ ਲਈ ਜ਼ਿੰਮੇਵਾਰੀ , ਰਾਣਾ ਕੇ. ਪੀ. ਨੂੰ ਸੌਂਪਿਆ ਪੱਤਰ

ਵਿਧਾਨ ਸਭਾ ਹਲਕਾ ਸੁਨਾਮ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਨੇ ਆਪਣਾ ਖੁਦ ਦਾ ਇਨਕਮ ਟੈਕਸ ਭਰਨ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੂੰ ਇੱਕ ਪੱਤਰ ਸੌਂਪਿਆ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਉਹ ਪੰਜਾਬ ਸਰਕਾਰ ਦੁਆਰਾ ਇਨਕਮ ਟੈਕਸ ਭਰਨ ਦੀ ਸਹੂਲਤ ਛੱਡ ਰਹੇ ਹਨ।

ਅਮਨ ਅਰੋੜਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਜੋ ਚਿੱਠੀ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਨੂੰ ਸੌਂਪੀ ਹੈ, ਉਸ ਵਿੱਚ ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਜੋ ਵਿਧਾਇਕ ਦੇ ਤੌਰ ‘ਤੇ ਤਨਖਾਹ ਸਾਨੂੰ ਮਿਲਦੀ ਹੈ ਉਸ ਦਾ ਜੋ ਇਨਕਮ ਟੈਕਸ ਪੰਜਾਬ ਸਰਕਾਰ ਵੱਲੋਂ ਭਰਿਆ ਜਾਂਦਾ ਹੈ, ਉਹ ਸਹੂਲਤ ਮੈਂ ਛੱਡ ਰਿਹਾ ਹਾਂ। . ਕਿਉਂਕਿ, ਅੱਜ ਤੋਂ ਤਕਰੀਬਨ ਸਾਢੇ ਚਾਰ ਸਾਲ ਪਹਿਲਾਂ, ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਪਰ ਜਦੋਂ ਮੈਂ ਜਦੋਂ ਮੈਨੂੰ ਇਸ ਬਾਰੇ ਪਤਾ ਲੱਗਾ, ਮੈਂ ਇਸ ਸਹੂਲਤ ਨੂੰ ਸਮਰਪਣ ਕਰ ਦਿੱਤਾ ਹੈ। ਕਿਉਂਕਿ ਮੈਂ ਮੰਨਦਾ ਹਾਂ ਕਿ ਪੰਜਾਬ ਅੱਜ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਹੋ ਚੁੱਕਾ ਹੈ । ਅਜਿਹੇ ਹਾਲਾਤ ਵਿੱਚ, ਅਜਿਹੀ ਸਹੂਲਤ ਲੈਣਾ ਜਾਇਜ਼ ਨਹੀਂ ਹੈ।

ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਆਉਣ ਵਾਲੇ ਸੈਸ਼ਨ ਵਿੱਚ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਇਸ ਸਹੂਲਤ ‘ਤੇ ਇੱਕ ਸਖ਼ਤ ਕਾਨੂੰਨ ਲਿਆਂਦਾ ਜਾਵੇ ਅਤੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਦੀਆਂ ਕਈ ਪੈਨਸ਼ਨਾਂ ਬੰਦ ਕੀਤੀਆਂ ਜਾਣ, ਕਿਉਂਕਿ ਪਿਛਲੀਆਂ ਸਰਕਾਰਾਂ ਦੁਆਰਾ ਬਣਾਏ ਗਏ ਇਹ ਕਾਨੂੰਨ ਪੂਰੀ ਤਰ੍ਹਾਂ ਗਲਤ ਹਨ। ਉਹ ਲੋਕਾਂ ‘ਤੇ ਬੇਲੋੜਾ ਬੋਝ ਪਾ ਰਹੇ ਹਨ, ਜਿਸ ਨੂੰ ਸਰਕਾਰ ਨੂੰ ਤੁਰੰਤ ਖਤਮ ਕਰਨਾ ਚਾਹੀਦਾ ਹੈ।

Comment here

Verified by MonsterInsights